ਕੋਵਿਡ-19: ਡੀਸੀ ਵੱਲੋਂ ਬਠਿਡਾ ਜ਼ਿਲ੍ਹੇ 'ਚ ਘਰਾਂ-ਘਰਾਂ ਵਿੱਚ ਦਿੱਤਾ ਜਾਵੇਗਾ ਸਮਾਨ - bathinda DC
🎬 Watch Now: Feature Video
ਕੋਰੋਨਾ ਵਾਇਰਸ ਦਾ ਅਸਰ ਸਾਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸੇ 'ਤੇ ਨੱਥ ਪਾਉਣ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਲੋਕਾਂ ਲਈ ਉਨ੍ਹਾਂ ਦੇ ਘਰਾਂ ਘਰਾਂ ਵਿੱਚ ਜ਼ਰੂਰਤ ਦਾ ਸਾਰਾ ਸਮਾਨ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਤੇ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕੇ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਘਰੋਂ ਬਾਹਰ ਨਿਕਲੇਗਾ ਤਾਂ ਉਸ ਉੱਤੇ ਕਾਰਵਾਈ ਕੀਤੀ ਜਾਵੇਗੀ।