ਕੋਰੋਨਾ ਵਾਇਰਸ ਨੂੰ ਲੈ ਕੇ ਬਠਿੰਡਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਬਠਿੰਡਾ ਪ੍ਰਸ਼ਾਸਨ
🎬 Watch Now: Feature Video
ਜ਼ਿਲ੍ਹਾ ਬਠਿੰਡਾ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਅਗਾਊਂ ਪ੍ਰਬੰਧਾਂ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਜਿੱਥੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ, ਉੱਥੇ ਹੀ ਡਾ. ਸੁਮਿਤ ਜਿੰਦਲ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਹਸਪਤਾਲ ਬਠਿੰਡਾ ਵਿਖੇ 10 ਬੈੱਡ ਦਾ ਆਇਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ। ਲੋੜ ਪੈਣ 'ਤੇ ਕੋਰੋਨਾ ਵਾਇਰਸ ਵਾਲੇ ਸ਼ੱਕੀ ਮਰੀਜ਼ਾਂ ਨੂੰ ਆਇਸੋਲੇਸ਼ਨ ਵਾਲੇ ਵਾਰਡ ਵਿੱਚ ਰੱਖਿਆ ਜਾਵੇਗਾ। ਇਸ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਰੈਪਿਡ ਰਿਸਪਾਂਸ ਟੀਮ ਵੀ ਤਿਆਰ ਕੀਤੀ ਗਈ ਹੈ, ਜੋ ਲੋੜ ਪੈਣ 'ਤੇ ਇਸ ਬਿਮਾਰੀ ਦੇ ਲੱਛਣ ਵਾਲੇ ਮਰੀਜ਼ ਨੂੰ ਘਰ ਜਾਕੇ ਚੈੱਕ ਕਰੇਗੀ ਅਤੇ ਬਣਦੀ ਕਾਰਵਾਈ ਕਰੇਗੀ। ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਬਿਮਾਰੀ ਦੇ ਲੱਛਣ ਪਤਾ ਲੱਗਦੇ ਹਨ, ਤਾਂ ਉਹ 0164-2212501 ਜਾਂ 94170-62322 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ ਹੈ।