ਬਠਿੰਡਾ: ਵੱਖ-ਵੱਖ ਸਰਕਾਰੀ ਅਦਾਰਿਆਂ ਦੀਆਂ ਜਥੇਬੰਦੀਆਂ ਨੇ ਡੀਸੀ ਦਫ਼ਤਰ ਬਾਹਰ ਦਿੱਤਾ ਧਰਨਾ - government agencies
🎬 Watch Now: Feature Video
ਬਠਿੰਡਾ: ਪੰਜਾਬ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੂਬਾ ਕੋ ਕਨਵੀਨਰ ਰਵਿੰਦਰ ਲੂਥਰਾ ਤੇ ਜਸਵਿੰਦਰ ਸਿੰਘ ਝਬੇਵਾਲੀ ਦੀ ਅਗਵਾਈ ਵਿੱਚ ਵਿੱਤ ਮੰਤਰੀ ਪੰਜਾਬ ਦੇ ਹਲਕਾ ਬਠਿੰਡਾ ਵਿਖੇ ਜੋਨਲ ਰੈਲੀ ਕੀਤੀ ਗਈ। ਪੰਜਾਬ ਸਰਕਾਰ ਵੱਲੋ ਸਰਕਾਰੀ ਥਰਮਲਾਂ ਨੂੰ ਵੇਚਿਆ ਜਾ ਰਿਹਾ ਹੈ ਤੇ ਸਰਕਾਰੀ ਮਹਿਕਮਿਆਂ ਦੀਆਂ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆ ਹਨ। ਮਹਿੰਗਾਈ ਭੱਤੇ ਦੇ 158 ਮਹੀਨੇ ਦੀਆਂ ਕਿਸ਼ਤਾਂ ਦਾ ਬਕਾਇਆ ਹੈ, ਜੋ ਅਜੇ ਤੱਕ ਨਹੀ ਦਿੱਤਾ ਗਿਆ।