ਬਠਿੰਡਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੀ ਖੇਪ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ - ਨਸ਼ੇ ਦੀਆਂ ਗੋਲੀਆਂ
🎬 Watch Now: Feature Video
ਬਠਿੰਡਾ: ਲੌਕਡਾਊਨ ਖੁੱਲ੍ਹਣ ਤੋਂ ਬਾਅਦ ਨਸ਼ਾ ਤਸਕਰ ਮੁੜ ਤੋਂ ਸਰਗਰਮ ਹੋ ਗਏ ਹਨ। ਬਠਿੰਡਾ ਦੇ ਵਿੱਚ ਸੀਆਈਏ ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਨਸ਼ਾ ਤਸਕਰਾਂ ਤੋਂ ਨਾਕਾਬੰਦੀ ਦੌਰਾਨ 15,500 ਨਸ਼ੀਲੀਆਂ ਗੋਲੀਆਂ ਦੀ ਖੇਪ ਬਰਾਮਦ ਕੀਤੀ ਗਈ ਹੈ। ਜਾਂਚ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਇਹ ਨਸ਼ਾ ਤਸਕਰ ਰਾਜਸਥਾਨ ਤੋਂ ਨਸ਼ੇ ਦੀ ਗੋਲੀਆਂ ਲਿਆ ਕੇ ਬਠਿੰਡਾ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਇਨ੍ਹਾਂ ਵਿਅਕਤੀਆਂ ਦੇ ਕਿੱਥੇ-ਕਿੱਥੇ ਤਾਰ ਹਨ ਇਸ ਦਾ ਖੁਲਾਸਾ ਹੋਣਾ ਬਾਕੀ ਹੈ।