ਅਧਿਆਪਕਾਂ ਨੂੰ ਪਲੋਸਣ ਲਈ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ: ਢਿੱਲਵਾਂ - ਬੇਰੁਜ਼ਗਾਰ ਬੀਐਡ ਅਧਿਆਪਕਾਂ
🎬 Watch Now: Feature Video
ਬੇਰੁਜ਼ਗਾਰ ਬੀਐਡ ਅਧਿਆਪਕਾਂ ਉੱਤੇ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦੇ ਅੱਗੇ ਪ੍ਰਦਰਸ਼ਨ ਕਰਦੇ ਹੋਏ ਲਾਠੀਚਾਰਜ ਹੋਇਆ ਜਿਸ ਤੋਂ ਬਾਅਦ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੁਤਬਾਰ ਮੈਂਬਰਾਂ ਨੂੰ ਮੀਟਿੰਗ ਕਰਨ ਲਈ ਬੁਲਾਇਆ। ਇਸ ਬਾਰੇ ਦੱਸਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੀਟਿੰਗ ਸਿੱਖਿਆ ਮੰਤਰੀ ਦੇ ਨਾਲ ਬੇਸਿੱਟਾ ਰਹੀ। ਉਨ੍ਹਾਂ ਕਿਹਾ ਕਿ ਜੋ ਐਸੋਸੀਏਸ਼ਨ ਵੱਲੋਂ ਮੰਗਾਂ ਮੰਗੀਆਂ ਗਈਆਂ ਹਨ, ਉਸ ਦੇ ਸਿੱਖਿਆ ਮੰਤਰੀ ਨੇ ਹਾਮੀ ਨਹੀਂ ਭਰੀ ਜਿਸ ਕਰਕੇ ਹੁਣ ਉਨ੍ਹਾਂ ਵੱਲੋਂ ਆਉਣ ਵਾਲੀ 24 ਨਵੰਬਰ ਅਤੇ 30 ਨਵੰਬਰ ਨੂੰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਬਾਰੇ ਸਿੱਖਿਆ ਮੰਤਰੀ ਵੱਲੋਂ ਕੋਈ ਵੀ ਨਿਖੇਧੀ ਜਾਂ ਫਿਰ ਦੁੱਖ ਦਾ ਪ੍ਰਗਟਾਵਾ ਨਹੀਂ ਕੀਤਾ ਗਿਆ।