ਬਹਿਬਲ ਕਲਾਂ ਗੋਲੀਕਾਂਡ: ਪੰਕਜ ਬਾਂਸਲ, ਸੁਹੇਲ ਬਰਾੜ ਅਤੇ ਗੁਰਦੀਪ ਪੰਧੇਰ ਦੀ ਜ਼ਮਾਨਤ ਅਰਜ਼ੀ 'ਤੇ 4 ਜੁਲਾਈ ਨੂੰ ਹੋਵੇਗੀ ਸੁਣਵਾਈ
🎬 Watch Now: Feature Video
ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ 'ਚ ਕਾਰਤੂਸ ਖੁਰਦ-ਬੁਰਦ ਕਰਨ ਦੇ ਸਾਜ਼ਿਸ਼ ਤਹਿਤ ਦੋਸ਼ੀਆਂ ਨੂੰ ਬਚਾਉਣ ਲਈ ਝੂਠੇ ਸਬੂਤ ਤਿਆਰ ਕਰਨ ਦੇ ਦੋਸ਼ਾਂ ਵਿੱਚ ਤਤਕਾਲੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ, ਸਹੇਲ ਸਿੰਘ ਬਰਾੜ ਤੇ ਪੰਕਜ ਬਾਂਸਲ ਨੇ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਲਗਾ ਕੇ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ 'ਤੇ ਫ਼ਰੀਦਕੋਟ ਦੀ ਜ਼ਿਲ੍ਹਾ ਅਤੇ ਸ਼ੈਸਨ ਜੱਜ ਦੀ ਅਦਾਲਤ ਵਿੱਚ ਸੁਣਵਾਈ ਹੋਈ। ਦੋਹਾਂ ਧਿਰਾਂ ਵੱਲੋਂ ਜ਼ਮਾਨਤ ਨੂੰ ਲੈ ਕੇ ਬਹਿਸ ਕੀਤੀ ਗਈ। ਬਹਿਸ ਸੁਣਨ ਤੋਂ ਬਾਅਦ ਮਾਨਯੋਗ ਜੱਜ ਸਾਹਿਬ 4 ਜੁਲਾਈ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ।