ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਈ ਗੁਟਕਾ ਸਾਹਿਬ ਦੀ ਸਹੁੰ - VICTIMS reminded Gutka Sahib oath to Captain
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6201316-thumbnail-3x2-bahibalkalan.jpg)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਮ੍ਰਿਤਕ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੇ ਇੱਕਠੇ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਟਕਾ ਸਾਹਿਬ ਤੇ ਖਾਧੀ ਸਹੁੰ ਯਾਦ ਕਰਵਾਈ ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ। ਪੀੜਤ ਨੇ ਦੱਸਿਆ ਕਿ ਉਹ SIT ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਕੰਮ ਤੋਂ ਖੁਸ਼ ਹਨ। ਸੁਖਰਾਜ ਸਿੰਘ ਨੇ ਕਿਹਾ ਕਿ ਇਸ ਮਸਲੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਹਾਲਾਂਕਿ ਪੀੜਤ ਪਰਿਵਾਰ ਨੇ ਦੋਸ਼ ਵੀ ਲਗਾਏ ਕਿ ਵਿਰੋਧੀਆਂ ਸਣੇ ਕਾਂਗਰਸ ਦੇ ਕੁਝ ਵਿਧਾਇਕ ਵੀ ਬਹਿਬਲ ਕਲਾਂ ਗੋਲੀਕਾਂਡ 'ਤੇ ਸਿਰਫ਼ ਰਾਜਨੀਤੀ ਹੀ ਕਰ ਰਹੇ ਹਨ। ਪੀੜਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਕਿ ਉਹ ਪੰਜ ਮਹੀਨੇ ਦੇ ਅੰਦਰ-ਅੰਦਰ ਖ਼ੁਦ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਪ੍ਰੈੱਸ ਵਾਰਤਾ ਕਰਨਗੇ ਤੇ ਉਨ੍ਹਾਂ ਦੇ ਹਲਕੇ ਵਿੱਚ ਸਪੈਸ਼ਲ ਦੌਰਾ ਵੀ ਕਰਨਗੇ।
Last Updated : Feb 25, 2020, 9:01 PM IST