ਮਿਸ਼ਨ ਫ਼ਤਿਹ ਦੇ ਫਲੈਕਸ ਲਗਾ ਕੇ ਕੋਰੋਨਾ ਬਾਰੇ ਕੀਤਾ ਜਾ ਰਿਹੈ ਜਾਗਰੂਕ - ਮਿਸ਼ਨ ਫ਼ਤਿਹ ਦੇ ਫਲੈਕਸ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ ਜ਼ਿਲ੍ਹਾ ਫ਼ਤਿਹਗੜ੍ਹ ਵਿੱਚ ਵੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮਿਸ਼ਨ ਫ਼ਤਿਹ ਦੇ ਫਲੈਕਸ ਬੋਰਡ ਲਗਾਏ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਰਣਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਕੋਰੋਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਭੀੜ ਵਾਲੀ ਥਾਂ ਉੱਤੇ ਨਾ ਜਾਓ, ਮਾਸਕ ਲਗਾ ਕੇ ਰੱਖੋ ਅਤੇ ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹੋ ਤਾਂ ਜੋ ਕੋਰੋਨਾ ਵਰਗੀ ਬੀਮਾਰੀ ਤੋਂ ਬਚਿਆ ਜਾ ਸਕੇ।