ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਧਾਰਮਿਕ ਵਿਅਕਤੀ ਚੁਣੇ: ਭਾਈ ਰੰਧਾਵਾ - President of SGPC
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7682078-thumbnail-3x2-fgs.jpg)
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਨੇਤਾ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕੋਈ ਰਾਜਨੀਤਕ ਦਬਦਬਾ ਨਹੀਂ ਹੋਣਾ ਚਾਹੀਦਾ। ਇਸ ਵਿੱਚ ਸਿਰਫ਼ ਧਾਰਮਿਕ ਵਿਅਕਤੀ ਹੀ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ 'ਚ ਅਜਿਹੇ ਵਿਅਕਤੀ ਹੋਣ ਜੋ ਆਜ਼ਾਦੀ ਪੂਰਵਕ ਕਮੇਟੀ ਦੇ ਪ੍ਰਧਾਨ ਦੀ ਚੋਣ ਕਰ ਸਕਣ।