ਖ਼ਬਰਦਾਰ! ਅੰਮ੍ਰਿਤਸਰ 'ਚ ਰੈੱਡ ਅਲਰਟ - ਰੇਲਵੇ ਸਟੇਸ਼ਨ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭੀੜ-ਭਾੜ ਵਾਲੇ ਬਜਾਰਾਂ ਵਿੱਚ ਚੈਕਿੰਗ ਦੇ ਨਾਲ-ਨਾਲ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਰੇਲਵੇ ਸਟੇਸ਼ਨ ਵਿੱਚ ਜੇਕਰ ਕੋਈ ਸ਼ੱਕੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹਰ ਆਏ ਗਏ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਯਾਤਰੀਆਂ ਨੂੰ ਵੀ ਅਪੀਲ ਕਰਦੇ ਹਾਂ ਜੇਕਰ ਤੁਹਾਡੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਫਿਰ ਲਵਾਰਸ ਬੈਗ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅੰਨ੍ਹ ਸੁਣੀ ਘਟਨਾ ਨੂੰ ਹੋਣ ਤੋਂ ਪਹਿਲਾਂ ਰੋਕਿਆ ਜਾ ਸਕੇ।