ਧੂਰੀ ਹਲਕੇ ਤੋਂ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 ਦੇ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਦਿੱਤੀ ਹੈ। ਇਸ ਸਬੰਧ ’ਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਧੂਰੀ ਤੋਂ ਟਿਕਟ ਦਿੱਤੀ ਹੈ। ਧੂਰੀ ਦੇ ਲੋਕਾਂ ਦੇ ਨਾਲ ਹਮੇਸ਼ਾ ਆਮ ਆਦਮੀ ਪਾਰਟੀ ਖੜੀ ਹੈ। ਨਾਲ ਹੀ ਉਨ੍ਹਾਂ ਨੂੰ ਧੂਰੀ ਦੇ ਲੋਕਾਂ ’ਤੇ ਭਰੋਸਾ ਹੈ ਕਿ ਉਹ ਉਨ੍ਹਾਂ ਦਾ ਪੂਰਾ ਸਾਥ ਦੇਣਗੇ। ਕਾਬਿਲੇਗੌਰ ਹੈ ਕਿ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਨੇ ਸੀਐੱਮ ਉਮੀਦਵਾਰ ਨੂੰ ਐਲਾਨਿਆ ਹੈ।