ਨਗਰ ਕੌਂਸਲ ਚੋਣਾਂ ਲਈ ਭਗਵੰਤ ਮਾਨ ਨੇ ਸਰਹਿੰਦ 'ਚ ਕੀਤਾ ਰੋਡ ਸ਼ੋਅ - ਸਾਂਸਦ ਭਗਵੰਤ ਮਾਨ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ 14 ਫ਼ਰਵਰੀ ਨੂੰ ਨਗਰ ਕੌਂਸਲ ਚੋਣਾਂ ਤੇ ਨਗਰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ 'ਚ ਚੋਣ ਪ੍ਰਚਾਰ ਕਰਨ ਲਈ ਸਾਂਸਦ ਭਗਵੰਤ ਮਾਨ ਨੇ ਸਰਹਿੰਦ ਵਿਖੇ ਰੋਡ ਸ਼ੋਅ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਵਰਕਰ ਤੇ ਸਥਾਨਕ ਲੋਕ ਰੋਡ ਸ਼ੋਅ 'ਚ ਪੁੱਜੇ। ਇਸ ਮੌਕੇ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ 'ਤੇ ਮੁੜ ਤੋਂ ਪ੍ਰਧਾਨ ਮੰਤਰੀ ਨੂੰ ਘੇਰਨ ਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਗੱਲ ਆਖੀ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਤੇ ਪ੍ਰਦੀਪ ਮਲਹੋਤਰਾ ਨੇ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।