ਨਵਜੋਤ ਸਿੱਧੂ ਨਾਲੋਂ ਲੋਕਾਂ ਦੇ ਮਸਲੇ ਜ਼ਰੂਰੀ: ਭਗਵੰਤ ਮਾਨ - ਨਵਜੋਤ ਸਿੱਧੂ
🎬 Watch Now: Feature Video
ਸੰਗਰੂਰ: ਨਵਜੋਤ ਸਿੰਘ ਸਿੱਧੂ ਦੇ 'ਆਪ' ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਮੈਂਬਰ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਧੂ ਨੇ ਅਜੇ ਤੱਕ ਪਾਰਟੀ ਦੀ ਸੂਬਾ ਜਾਂ ਕੌਮੀ ਇਕਾਈ ਨਾਲ ਕੋਈ ਸੰਪਰਕ ਨਹੀਂ ਕੀਤਾ। ਇਸ ਸਬੰਧੀ ਪ੍ਰਸ਼ਾਂਤ ਕਿਸ਼ੋਰ ਨਾਲ 'ਆਪ' ਆਗੂਆਂ ਦੀ ਮੁਲਾਕਾਤ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਵੀ ਮਾਨ ਨੇ ਸਿਰੇ ਤੋਂ ਖਾਰਜ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਮਸਲੇ ਨਾਲੋਂ ਪੰਜਾਬ ਦੇ ਲੋਕਾਂ ਦੇ ਮੁੱਦੇ ਉਨ੍ਹਾਂ ਲਈ ਵੱਡੇ ਹਨ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਿੱਧੂ ਸੂਬੇ ਦੇ ਹਿੱਤਾਂ ਨੂੰ ਅੱਗੇ ਰੱਖ ਕੇ ਪਾਰਟੀ 'ਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।