ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕੇ ਕਿਸਾਨਾਂ ਦੇ ਮੁੱਦੇ - BHAGWANT MANN RAISED THE SUGARCANE ISSUE IN LOK SABHA
🎬 Watch Now: Feature Video
ਚੰਡੀਗੜ੍ਹ: ਸੰਗਰੂਰ ਤੋਂ ਲੋਕਸਭਾ ਮੈਂਬਰ ਭਗਵੰਤ ਮਾਨ ਨੇ ਲੋਕਸਭਾ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਚੁੱਕਿਆ ਹੈ। ਮਾਨ ਨੇ ਲੋਕਸਭਾ ਵਿੱਚ ਪੰਜਾਬ ਦੇ ਗੰਨਾ ਕਿਸਾਨਾਂ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ 2020 ਅਤੇ 2021 ਵਿੱਚ ਗੰਨਾ ਕਿਸਾਨਾਂ ਨੂੰ ਬੋਨਸ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਦੇ ਸਵਾ ਕਰੋੜ ਅਤੇ ਇਸ ਸਾਲ ਦੇ 20 ਕਰੋੜ ਰੁਪਏ ਬਕਾਇਆ ਪਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਸੰਘਰਸ਼ ਦੌਰਾਨ ਕਿਸਾਨਾਂ ਤੇ ਦਰਜ ਹੋਏ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ।
Last Updated : Feb 3, 2023, 8:11 PM IST