ਹਲਕਾ ਗੁਰੂ ਹਰ ਸਹਾਏ ’ਚ ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ - Punjab Assembly Elections
🎬 Watch Now: Feature Video
ਫਿਰੋਜ਼ਪੁਰ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਜ਼ੋਰਾਂ ’ਤੇ ਕੀਤਾ ਜਾ ਰਿਹਾ ਹੈ। ਆਪ ਦੇ ਸੀਐਮ ਚਿਹਰਾ ਅਤੇ ਧੂਰੀ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਪੂਰੇ ਸੂਬੇ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਡਟੇ ਹੋਏ ਹਨ। ਇਸਦੇ ਚੱਲਦੇ ਹੀ ਉਨ੍ਹਾਂ ਵੱਲੋਂ ਗੁਰੂ ਹਰ ਸਹਾਏ ਹਲਕੇ ਤੋਂ ਵਿਧਾਨ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਫੋਜਾ ਸਿੰਘ ਸਰਾਰੀ ਲਈ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਲਕੇ ਵਿੱਚ ਰੋਡ ਸ਼ੋਅ ਕੱਢਿਆ ਗਿਆ ਹੈ। ਇਸ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨਾਲ ਵੱਡੀ ਗਿਣਤੀ ਵਿੱਚ ਲੋਕ ਵਿਖਾਈ ਦਿੱਤੇ ਜਿਹੜੇ ਰੋਡ ਸ਼ੋਅ ਵਿੱਚ ਸ਼ਾਮਿਲ ਹੋਏ ਸਨ। ਇੰਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਨੌਜਵਾਨਾਂ ਦੀ ਸੀ ਜਿਹੜੇ ਮੋਟਰਸਾਇਕਲਾਂ ’ਤੇ ਵਿਖਾਈ ਦਿੱਤੇ ਹਨ। ਇਸ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਉੱਪਰ ਖੂਬ ਫੁੱਲਾਂ ਦੀ ਵਰਖਾ ਕੀਤੀ ਗਈ।