ਰਾਜੋਆਣਾ ਦੀ ਸਜ਼ਾ ਤਬਦੀਲੀ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ
🎬 Watch Now: Feature Video
ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫ਼ਾਂਸੀ ਮੁਆਫ਼ ਦਾ ਮੁੱਦਾ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ, ਜਿਸ ਉੱਤੇ ਨੇਤਾਵਾਂ ਦੀ ਵੱਖਰੀ ਵੱਖਰੀ ਰਾਏ ਸਾਹਮਣੇ ਆ ਰਹੀ ਹੈ। ਇਸ ਮੁੱਦੇ ਉੱਤੇ ਆਮ ਆਦਮੀ ਪਾਰਟੀ ਖੁੱਲ੍ਹ ਕੇ ਬੋਲਦੀ ਹੋਈ ਨਜ਼ਰ ਨਹੀਂ ਆ ਰਹੀ ਹੈ। ਭਗਵੰਤ ਮਾਨ ਦੀ ਇਸ 'ਤੇ ਰਾਏ ਪੁੱਛੀ ਗਈ ਤਾਂ ਉਨ੍ਹਾਂ ਕਿਹਾ ਕਿ ਦੇਸ਼ ਦੀ ਬਹੁਤ ਸਾਰੀਆਂ ਜੇਲ੍ਹਾਂ ਦੇ ਵਿੱਚ ਸਜ਼ਾ ਮਾਫ਼ ਕਰ ਚੁੱਕੇ ਕੈਦੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਜ਼ਾ ਮਾਫ਼ ਹੋ ਚੁੱਕੀ ਹੈ ਤਾਂ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਜਾਣਾ ਚਾਹੀਦਾ ਹੈ ਜੋ ਕਿ ਕਾਨੂੰਨ ਵੀ ਕਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇ ਕਾਨੂੰਨ ਉਨ੍ਹਾਂ ਨੂੰ ਸਜ਼ਾ ਦੇ ਸਕਦਾ ਹੈ ਤਾਂ ਉਹ ਉਨ੍ਹਾਂ ਦੀ ਸਜ਼ਾ ਸਾਫ਼ ਵੀ ਕਰ ਸਕਦਾ ਹੈ।