ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਲੋਕਾਂ ਨੂੰ ਅਪੀਲ, ਘਰ ਰਹਿ ਕੇ ਮਨਾਓ "ਵਿਸਾਖੀ" - Bhai Govind singh Longowal
🎬 Watch Now: Feature Video
ਅੰਮ੍ਰਿਤਸਰ: ਪੰਜਾਬ 'ਚ ਵਿਸਾਖੀ ਦਾ ਤਿਉਹਾਰ ਹਰ ਸਾਲ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਇਸ ਵਾਰ ਕੋਰੋਨਾ ਵਾਇਰਸ ਦੇ ਸੰਕਟ ਦੇ ਚਲਦੇ ਸਿੱਖ ਸੰਗਤਾਂ ਇਹ ਤਿਉਹਾਰ ਘਰ ਰਹਿ ਕੇ ਹੀ ਮਨਾ ਸਕਣਗੀਆਂ। ਅੰਮ੍ਰਿਤਸਰ 'ਚ ਗੁਰਪੁਰਬ ਮੌਕੇ ਪੁਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਪੂਰੀ ਸਿੱਖ ਕੌਮ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕੋਰੋਨਾ ਸੰਕਟ ਦੀ ਮਹਾਂਮਾਰੀ ਨੂੰ ਵੇਖਦਿਆਂ ਸੰਗਤ ਨੂੰ ਘਰ ਰਹਿ ਕੇ ਹੀ ਵਿਸਾਖੀ ਦਾ ਤਿਉਹਾਰ ਮਨਾਉਣ ਦੀ ਅਪੀਲ ਕੀਤੀ, ਉਨ੍ਹਾਂ ਸੰਗਤ ਨੂੰ ਕਿਹਾ ਕਿ" ਸਾਨੂੰ ਵਿਸਾਖੀ ਦਾ ਪਵਿੱਤਰ ਦਿਹਾੜਾ ਆਪਣੇ ਘਰੇ ਬੈਠ ਕੇ ਹੀ ਮਨਾਉਣਾ ਚਾਹੀਦਾ ਹੈ। ਇਸ ਵਾਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਦੇਸ਼ ਦਿੱਤਾ ਕਿ ਸੰਗਤਾਂ ਘਰੇ ਬੈਠ ਕੇ ਹੀ ਵਿਸਾਖੀ ਦੇ ਦਿਹਾੜੇ ਨੂੰ ਮਨਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਅਸੀਂ ਖ਼ੁਦ ਨੂੰ ਤੇ ਹੋਰਨਾਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।