ਭਾਈ ਰਾਜਿੰਦਰ ਸਿੰਘ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਨਮਾਨਿਤ - 34 ਸਾਲ ਸਜ਼ਾ ਕੱਟ ਕੇ ਮੁੜੇ ਭਾਈ ਰਾਜਿੰਦਰ ਸਿੰਘ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਸਿੱਖ ਗੁਰੂ ਸਾਹਿਬਾਨ ਖਿਲਾਫ਼ ਮੰਦੀ ਸ਼ਬਦਾਵਲੀ ਬੋਲਣ ’ਤੇ ਸਿੱਖ ਦੋਸ਼ੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ 34 ਸਾਲ ਦੀ ਲੰਮੀ ਕੈਦ ਕੱਟ ਕੇ ਇੰਗਲੈਂਡ ਦੀ ਜੇਲ੍ਹ ਵਿੱਚੋਂ ਰਿਹਾਅ ਹੋਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ। ਇਸ ਮੌਕੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਬਾਰੇ ਮੰਦੀ ਸ਼ਬਦਾਵਲੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ।