ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ - Place to place performances
🎬 Watch Now: Feature Video
ਅੰਮ੍ਰਿਤਸਰ : ਕਿਸਾਨਾਂ ਦੀ ਭਾਰਤ ਬੰਦ ਦੀ ਕਾਲ ਦੌਰਾਨ ਕਾਰੋਬਾਰ ਦਾ ਗੜ੍ਹ ਮੰਨਿਆ ਜਾਣ ਵਾਲਾ ਏਰੀਆ ਹਾਲ ਬਾਜ਼ਾਰ ਵੀ ਬੰਦ ਵੇਖਣ ਨੂੰ ਮਿਲਿਆ। ਦਰਅਸਲ ਕੇਂਦਰ ਸਰਕਾਰ ਵੱਲੋਂ ਪਾ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਅੱਜ 26 ਮਾਰਚ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ ਜਿਸਦੇ ਚਲਦੇ ਕਿਸਾਨ ਜਥੇਬੰਦੀਆਂ ਵਲੋਂ ਸਾਰੇ ਅਮ੍ਰਿਤਸਰ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਬੰਦ ਨੂੰ ਲੈ ਕੇ ਕਿਸਾਨਾਂ ਵੱਲੋਂ ਜਗ੍ਹਾ ਜਗ੍ਹਾ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਫੋਰਸ ਲਗਾ ਕੇ ਨਾਕਾਬੰਦੀ ਕੀਤੀ ਗਈ ਹੈ।