ਸ਼ਹੀਦ ਊਧਮ ਸਿੰਘ ਤੇ ਭਗਤ ਸਿੰਘ ਨੂੰ ਦੇਣਾ ਚਾਹੀਦੈ ਭਾਰਤ ਰਤਨ: ਭੁੰਦੜ - ਸ਼ਹੀਦ ਭਗਤ ਸਿੰਘ
🎬 Watch Now: Feature Video
ਨਵੀਂ ਦਿੱਲੀ: ਜਲ੍ਹਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿਲ 2019 ਮੰਗਵਾਰ ਨੂੰ ਰਾਜ ਸਭਾ ਵਿੱਚ ਪਾਸ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਕਾਰ ਨੂੰ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਸਦ 'ਚ ਯਾਦਗਾਰੀ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਾਉਣੀ ਚਾਹਿਦੀ ਹੈ। ਉਨ੍ਹਾਂ ਕਿਹਾ ਕਿ ਊਧਮ ਸਿੰਘ ਨੇ ਇੰਗਲੈਡ 'ਚ ਜਾ ਕੇ ਸ਼ਹੀਦਾਂ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਸਭ ਦੀ ਤਸਵੀਰ ਸੰਸਦ 'ਚ ਲਾਉਣੀ ਚਾਹੀਦੀ ਹੈ ਤੇ ਨਾਲ ਹੀ ਉਨ੍ਹਾਂ ਨੂੰ ਭਾਰਤ ਰਤਨ ਦੇਣਾ ਚਾਹੀਦਾ ਹੈ।