3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ- ਭਾਰਤੀ ਕਿਸਾਨ ਯੂਨੀਅਨ
🎬 Watch Now: Feature Video
ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬੈਠਕ 'ਚ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਝੋਨਾ ਵੱਢਣ ਦਾ ਸਮਾਂ ਆ ਗਿਆ ਹੈ ਅਤੇ ਹੁਣ ਪਰਾਲੀ ਨੂੰ ਅੱਗ ਲਾਉਣ ਦੀ ਕਵਾਇਦ ਵੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸਰਕਾਰ ਤੋਂ ਪਰਾਲੀ ਦੇ ਨਬੇੜੇ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ ਜੋ ਬਿਲਕੁਲ ਜਾਇਜ਼ ਹੈ, ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਰੋਟਾਵਿਟਰ 'ਤੇ ਕਿਸਾਨਾਂ ਨੂੰ ਹੋਰ ਸਬਸਿਡੀ ਵੀ ਦਿੱਤੀ ਜਾਵੇ। ਹਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸਰਕਾਰ ਮਜ਼ਬੂਰ ਹੋ ਕੇ ਪਰਾਲੀ ਨੂੰ ਅੱਗ ਲਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।