ਆਰਡੀਨੈਂਸਾਂ ਵਿਰੁੱਧ ਕੈਪਟਨ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ: ਕਿਸਾਨ ਯੂਨੀਅਨ ਲੱਖੋਵਾਲ - Kisan Union punjab
🎬 Watch Now: Feature Video
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ ਹੈ। ਇਸ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਖ਼ਿਲਾਫ਼ ਕੈਪਟਨ ਸਰਕਾਰ ਨੂੰ ਸਮਰਥਨ ਦਿੱਤਾ ਹੈ। ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਲੱਖੋਵਾਲ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਇੱਕ ਦੋ ਸਾਲ ਕਿਸਾਨਾਂ ਨੂੰ ਥੋੜ੍ਹਾ ਬਹੁਤਾ ਮੁਨਾਫਾ ਦਿੱਤਾ ਜਾਵੇਗਾ, ਪਰ ਬਾਅਦ ਵਿੱਚ ਕਿਸਾਨਾਂ ਦੀ ਐਮਐਸਪੀ ਅਤੇ ਮੰਡੀਆਂ ਆੜ੍ਹਤੀਆਂ ਸਿਸਟਮ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸਾਰਾ ਕੁਝ ਦੇ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੁੱਖ ਮੰਤਰੀ ਕੋਲ ਸੂਬੇ 'ਚ ਖਸਖਸ ਦੀ ਖੇਤੀ ਕਰਨ ਦੀ ਵੀ ਮੰਗ ਰੱਖੀ ਤਾਂ ਜੋ ਦੂਜੇ ਸੂਬਿਆਂ ਦੀ ਤਰ੍ਹਾਂ ਕਿਸਾਨੀ ਬਚਾਈ ਜਾ ਸਕੇ।