ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਨਸਾਫ਼ ਲਈ ਪੁਲਿਸ ਪ੍ਰਸ਼ਾਸਨ ਦੀ ਫੂਕੀ ਅਰਥੀ
🎬 Watch Now: Feature Video
ਮਾਨਸਾ: ਪਿਛਲੇ ਦਿਨੀਂ ਮਾਨਸਾ ਦੀ ਬਾਲਾਜੀ ਕਾਲੋਨੀ ਵਿੱਚ ਕੁੜੀ ਦੀ ਮੌਤ ਦਾ ਇਲਜ਼ਾਮ ਕੁੜੀ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਉੱਤੇ ਲਗਾਇਆ ਸੀ ਜਿਸ ਵਿੱਚ ਸਹੁਰਾ ਪਰਿਵਾਰ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਕਿਸਾਨ ਯੂਨੀਅਨ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਕਿਸਾਨ ਯੂਨੀਅਨ ਨੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਨੇ ਦੱਸਿਆ ਕਿ ਕੁੜੀ ਨੂੰ ਉਸ ਦੇ ਸਹੁਰਾ ਪਰਿਵਾਰ ਵੱਲੋਂ ਕਾਫ਼ੀ ਸਮੇਂ ਤੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਬਹੁਤ ਵਾਰ ਸਲਾਹ ਨਾਲ ਉਸ ਨੂੰ ਘਰ ਵੀ ਭੇਜਿਆ ਤੇ ਆਖਿਰ ਸਹੁਰਾ ਪਰਿਵਾਰ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਹੁਣ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ 21 ਸਤੰਬਰ ਨੂੰ ਵੱਡਾ ਇਕੱਠ ਕਰਕੇ ਪ੍ਰਦਰਸ਼ਨ ਕਰਨਗੇ।