ਨਰਮੇ ਅਤੇ ਝੋਨੇ ਦੇ ਭਾਅ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਸਰਕਾਰ ਨੂੰ ਚੇਤਾਵਨੀ - ਝੋਨੇ ਦਾ ਭਾਅ
🎬 Watch Now: Feature Video
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਸੇਲਬਰਾਹ ਨੇ ਪੰਜਾਬ ਪ੍ਰਧਾਨ ਗੁਰਮੁਖ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਅਹਿਮ ਮੰਗਾਂ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ। ਇਨ੍ਹਾਂ ਮੰਗ ਕੀਤੀ ਕਿ ਨਰਮੇ ਦਾ ਭਾਅ 8500 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦਾ ਭਾਅ 3 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਕਿਸਾਨਾਂ ਨੇ ਝੋਨੇ ਦੀ ਫ਼ਸਲ ਵਿੱਚ 53 ਰੁਪਏ ਮਾਮੂਲੀ ਵਾਧੇ ਨੂੰ ਨਕਾਰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਵਾਜਬ ਰੇਟ ਨਹੀਂ ਦਿੱਤੇ ਤਾਂ ਆਉਂਦੇ ਸਮੇਂ ਵਿੱਚ ਦੇਸ਼ ਦੇ ਹਾਲਾਤ ਹੋਰ ਵੀ ਮਾੜੇ ਹੋ ਜਾਣਗੇ, ਜਿਸ ਲਈ ਖੁਦ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ।