ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਡੀਐਸਪੀ ਦਫ਼ਤਰ ਅੱਗੇ ਧਰਨਾ ਲਾ ਕੇ ਕੀਤਾ ਚੱਕਾ ਜਾਮ - Punjab closed on September 25
🎬 Watch Now: Feature Video
ਫਿਰੋਜ਼ਪੁਰ: ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਡੀਐੱਸਪੀ ਦਫ਼ਤਰ ਅੱਗੇ ਧਰਨਾ ਲਗਾ ਕੇ ਚੱਕਾ ਜਾਮ ਕੀਤਾ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ। ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਕਿਸਾਨ ਮਾਰੂ ਹਨ ਅਤੇ ਇਹ ਆਰਡੀਨੈਂਸ ਪਾਸ ਹੋਣ ਨਾਲ ਕਿਸਾਨ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਜ਼ੀਰਾ ਦੇ ਡੀਐੱਸਪੀ ਦਫ਼ਤਰ ਅੱਗੇ ਧਰਨਾ ਲਗਾਇਆ ਅਤੇ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਇਹ ਆਰਡੀਨੈਂਸ ਵਾਪਸ ਕੀਤੇ ਜਾਣ ਨਹੀਂ ਤਾਂ ਸਾਰੀਆਂ ਯੂਨੀਅਨ ਰਲ ਕੇ ਹੋਰ ਵੀ ਵੱਡਾ ਸੰਘਰਸ਼ ਕਰਨਗੀਆਂ।