ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਹਾੜੇ 'ਤੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੇਗ - Farmer struggle
🎬 Watch Now: Feature Video
ਅੰਮ੍ਰਿਤਸਰ: ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਦੀ ਯਾਦਗਾਰ 'ਚ ਪਿੰਡ ਭਕਨਾ ਵਿਖੇ ਬਾਬਾ ਜੀ ਦੇ ਪਰਿਵਾਰ ਸਰਦਾਰ ਹਜਾਰਾ ਸਿੰਘ ਸਰਪੰਚ ਮਾਲੂਵਾਲ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਸੀਪੀਆਈ ਵੱਲੋਂ ਕਿਸਾਨ ਸੰਘਰਸ਼ ਨੂੰ ਸਮਰਪਿਤ ਕਾਨਫ਼ਰੰਸ ਅਤੇ ਸੱਭਿਆਚਾਰਕ ਸਮਾਗਮ ਕੀਤਾ ਗਿਆ। ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਟਰੱਸਟੀ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਬਾਬਾ ਸੋਹਣ ਸਿੰਘ ਭਕਨਾ ਨੇ ਅਮਰੀਕਾ ਵਿੱਚ ਗ਼ਦਰ ਪਾਰਟੀ ਸਥਾਪਤ ਕਰਕੇ ਦੇਸ਼ ਦੀ ਆਜ਼ਾਦੀ ਦਾ ਬਿਗਲ ਵਜਾਇਆ ਸੀ। ਸੀਪੀਆਈ ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਾਡੀਆਂ ਸਰਕਾਰਾਂ ਨੇ ਗ਼ਦਰੀ ਬਾਬਿਆਂ ਦੀ ਸੋਚ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਦਾ ਸੁਪਨੇ ਸਭੈ ਸਾਂਝੀਵਾਲਤਾ ਵਾਲਾ ਰਾਜ ਕਾਇਮ ਕਰਨਾ ਸੀ ਪਰ ਪੂੰਜੀਵਾਦੀ ਸਰਕਾਰਾਂ ਨੇ ਇਸ ਦੇ ਉਲਟ ਕੰਮ ਕੀਤੇ ਹਨ।