ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਸੰਗਤ ਨੂੰ ਹੋਲੇ ਮਹੱਲੇ ਦੀ ਦਿੱਤੀ ਵਧਾਈ - Hola Mohalla
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11203744-579-11203744-1617026429623.jpg)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹੋਲੇ ਮਹੱਲੇ ਦੇ ਦਿਹਾੜੇ ਮੌਕੇ ਸਿੱਖ ਸੰਗਤਾਂ ਨੂੰ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸੰਗਤਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਕੀਰਤਪੁਰ ਸਾਹਿਬ ਅਤੇ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਨੂੰ ਆਪਣੀ ਸ਼ਰਧਾ ਭੇਟ ਕੀਤੀ ਹੈ। ਉਥੇ ਹੀ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਸਿੱਖ ਆਪਣੇ ਬਾਣੇ ’ਚ ਪੱਕੇ ਰਹਿਣ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ।