ਬੀਬੀ ਜਗੀਰ ਕੌਰ ਨੇ ਕਿਸਾਨਾਂ ਨੂੰ ਦਿੱਤੀ ਇਹ ਸਲਾਹ - Bibi Jagir Kaur
🎬 Watch Now: Feature Video
ਪਟਿਆਲਾ: ਐਸ ਜੀ ਪੀ ਸੀ (SGPC) ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿੱਚ ਪਹੁੰਚੇ । ਇਸ ਮੌਕੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਤਿੰਨ ਗੇਟਾਂ ਦਾ ਉਦਘਾਟਨ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 50 ਲੱਖ ਦੀ ਲਾਗਤ ਨਾਲ ਇਹ ਗੇਟ ਤਿਆਰ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਐਸਜੀਪੀਸੀ ((SGPC) ) ਦੇ ਵੱਲੋਂ ਪਿਛਲੇ ਸਮੇਂ ਤੋ ਧਰਮ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਮਹੀਨਿਆਂ ਚ ਉਨ੍ਹਾਂ ਵੱਲੋਂ 50 ਦੇ ਕਰੀਬ ਲੋਕਾਂ ਨੂੰ ਅੰਮ੍ਰਿਤ ਛਕਾਇਆ ਗਿਆ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਨਾਲ ਹੀ ਸਿੰਘੂ ਤੇ ਕਤਲ ਦੀ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਵੱਲੋਂ ਅਜਿਹੇ ਕੰਮ ਕੀਤੇ ਜਾ ਰਹੇ ਹਨ। ਨਾਲ ਹੀ ਬੀਬੀ ਜਗੀਰ ਕੌਰ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਵੀ ਸਲਾਹ ਦਿੱਤੀ ਹੈ।