ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਬਿਲ ਮਨੁੱਖੀ ਅਧਿਕਾਰਾਂ ਦਾ ਘਾਣ : ਜਗੀਰ ਕੌਰ - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸਿੱਖ ਕੌਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਅਨੇਕਾਂ ਸਿੰਘਾਂ ਦੀ ਸ਼ਹਾਦਤ ਦਾ ਪੰਦਰਵਾੜਾ ਮਨ੍ਹਾਂ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਦਿੱਲੀ ਅੰਦੋਲਨ ਕਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਇੱਕ ਸੱਚੀ ਸ਼ਰਧਾਜਲੀਂ ਦੇਵੇ। ਮਾਛੀਵਾੜੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੀ ਦੁਨੀਆ ’ਚ ਹਰੇਕ ਵਰਗ ਦੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਬਿਲਾ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ਸਮਝ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਨਿਮਾਣੀ ਜਿਹੀ ਮਦਦ ਕਰਦਿਆਂ ਪਰਿਵਾਰ ਨੂੰ 1-1 ਲੱਖ ਰੁਪਏ ਭੇਟ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਸਿੰਘੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਹਰ ਸੰਭਵ ਸੇਵਾ ਕਰ ਰਹੀ ਹੈ।