ਕਮੇਟੀ ਦੇ ਢਾਂਚੇ ਨੂੰ ਸਹੀ ਰੱਖਣ ਲਈ ਆਪਸੀ ਮਿਲਵਰਤਨ ਦੀ ਲੋੜ: ਜਗੀਰ ਕੌਰ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਬਾਅਦ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੌਮੀ ਮਸਲਿਆਂ ’ਤੇ ਵਿਚਾਰ-ਵਟਾਂਦਰਾਂ ਵੀ ਕੀਤਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਢਾਂਚੇ ਦੀ ਸਮੀਖਿਆ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹੋਰ ਚੁਸਤ ਦੁਰੱਸਤ ਕਰਨ ਲਈ ਵਿਚਾਰ-ਵਟਾਂਦਰਾਂ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਕ ਸੰਗਤੀ ਅਦਾਰਾ ਹੋਣ ਕਾਰਨ ਇਸ ਦੇ ਪ੍ਰਬੰਧਕੀ ਕਾਰਜਾਂ ਵਿਚ ਆਪਸੀ ਸਹਿਯੋਗ ਦੀ ਭਾਵਨਾ ਵੱਡਾ ਮਹੱਤਵ ਰੱਖਦੀ ਹੈ, ਇਸ ਲਈ ਆਪਸੀ ਮਿਲਵਰਤਨ ਨਾਲ ਸੰਸਥਾ ਦੇ ਕਾਰਜ ਕੀਤੇ ਜਾਣ।