ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਸਾਈਕਲ ਰੈਲੀ - ਫ਼ਿਰੋਜ਼ਪੁਰ
🎬 Watch Now: Feature Video
ਫ਼ਿਰੋਜ਼ਪੁਰ: ਜ਼ਿਲ੍ਹੇ ’ਚ ਰਾਸ਼ਟਰੀ ਕੈਂਸਰ ਦਿਵਸ ਦੇ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਸਰੀਰਕ ਕਸਰਤ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਿਵਲ ਸਰਜਨ ਰਜਿੰਦਰ ਕੌਰ ਨੇ ਕਿਹਾ ਕਿ ਲੋਕਾਂ ਦੀ ਗਲਤ ਖੁਰਾਕ ਕਾਰਨ ਕੈਂਸਰ ਜਿਆਦਾ ਵਧ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਆਪਣੀ ਖੁਰਾਕ ਵੱਲ ਧਿਆਨ ਦੇਣ ਦੀ ਲੋੜ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਖਾਣ ਪੀਣ ਦੇ ਨਾਲ ਨਾਲ ਲੋਕਾਂ ਨੂੰ ਆਪਣੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਸਰੀਰ ਦੀ ਤੰਦਰੁਸਤੀ ਲਈ ਲੋਕਾਂ ਨੂੰ ਕਸਰਤ ਕਰਨੀ ਚਾਹੀਦੀ ਹੈ।