ਪਾਵਰਕਾਮ ਮੁਲਾਜ਼ਮਾਂ ਵੱਲੋਂ ਆਪਣੇ ਹੀ ਉੱਚ ਅਫ਼ਸਰਾਂ ‘ਤੇ ਵੱਡੇ ਇਲਜ਼ਾਮ...
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪਾਰਕ ਪਾਵਰਕਾਮ ਵਿੱਚ ਠੇਕਾ ਪ੍ਰਣਾਲੀ ‘ਤੇ ਕੰਮ ਕਰਨ ਵਾਲੇ ਕਾਮਿਆਂ ਵੱਲੋਂ ਉੱਪ ਮੁੱਖ ਇੰਜਨੀਅਰ ਦੇ ਦਫ਼ਤਰ ਦਾ ਘਿਰਾਓ ਕਰਕੇ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਉਹ ਪਿਛਲੇ ਕਈ ਸਾਲਾਂ ਤੋਂ ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਆ ਰਹੇ ਹਨ। ਹਰ ਸਾਲ ਮੁਲਾਜ਼ਮਾਂ ਨੂੰ ਨਵੇਂ ਸਿਰ ਤੋਂ ਜੁਆਈਨਿੰਗ ਕਰਵਾਇਆ ਜਾਦਾ ਹੈ। ਪਰ ਇਸ ਵਾਰ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਨਵੇਂ ਸਿਰ ਤੋਂ ਜੁਆਇਨਿੰਗ ਕਰਵਾਈ ਜਾ ਚੁੱਕੀ ਹੈ, ਪਰ ਮੈਨੇਜ ਵੀ ਜਾਣ-ਬੁੱਝ ਉਨ੍ਹਾਂ ਦੀ ਜੁਆਈਨਿੰਗ ਨਹੀਂ ਕਰਵਾ ਰਿਹਾ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।