ਕਿਸਾਨਾਂ ਦੇ ਹੱਕ ‘ਚ ਮੁਸਲਿਮ ਭਾਈਚਾਰੇ ਦਾ ਵੱਡਾ ਐਲਾਨ - ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ
🎬 Watch Now: Feature Video
ਜਲੰਧਰ:ਗੰਨੇ ਦੀਆਂ ਕੀਮਤਾਂ ਅਤੇ ਉਸ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨ ਅੱਜ ਦੂਸਰੀ ਰਾਤ ਵੀ ਜਲੰਧਰ ਵਿਖੇ ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਜਿੱਥੇ ਇੱਕ ਪਾਸੇ ਕੱਲ੍ਹ ਦੇ ਮੁਕਾਬਲੇ ਅੱਜ ਕਿਸਾਨਾਂ ਦੀ ਗਿਣਤੀ ਕਿਤੇ ਵਧ ਗਈ ਹੈ ਇਸ ਦੇ ਨਾਲ ਹੀ ਹੁਣ ਕਿਸਾਨਾਂ ਦੇ ਹੱਕ ਵਿੱਚ ਮੁਸਲਿਮ ਭਾਈਚਾਰਾ ਵੀ ਡਟ ਗਿਆ ਹੈ। ਸਾਰਾ ਦਿਨ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਸ਼ਾਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਅਤੇ ਗੁੱਜਰ ਭਾਈਚਾਰੇ ਦੇ ਲੋਕ ਵੀ ਉਨ੍ਹਾਂ ਨਾਲ ਆ ਕੇ ਧਰਨੇ ‘ਤੇ ਬੈਠ ਗਏ। ਧਰਨੇ ਬਾਰੇ ਗੱਲ ਕਰਦੇ ਮੁਸਲਿਮ ਭਾਈਚਾਰੇ ਦੇ ਆਗੂ ਮੁਹੰਮਦ ਅਸਲੰਗੀਰ ਨੇ ਕਿਹਾ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰ ‘ਤੇ ਬੈਠੇ ਨੇ ਅਤੇ ਹੁਣ ਆਪਣੀਆਂ ਮੰਗਾਂ ਨੂੰ ਲੈਕੇ ਉਹ ਜਲੰਧਰ ਵਿਚ ਵੀ ਧਰਨੇ ‘ਤੇ ਬੈਠੇ ਨੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ।