ਗੁਰਦਾਸਪੁਰ ‘ਚ ਭਾਜਪਾ ਨੂੰ ਵੱਡਾ ਝਟਕਾ - ਮਾਣ ਸਨਮਾਨ ਦਿੱਤਾ
🎬 Watch Now: Feature Video
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਲਗਾਤਾਰ ਲੋਕ ਵਿਰੋਧੀ ਲਏ ਜਾ ਰਹੇ ਫੈਸਲਿਆਂ ਤੋਂ ਖਫ਼ਾ ਹੋ ਕੇ ਭਾਜਪਾ ਦੇ ਵੱਡੇ ਲੀਡਰ ਅਤੇ ਵਰਕਰ ਭਾਜਪਾ ਨੂੰ ਅਲਵਿਦਾ ਕਹਿ ਕੇ ਹੋਰਨਾਂ ਰਾਜਨੀਤਕ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਦੀਨਾਨਗਰ ਤੋਂ ਭਾਜਪਾ ਦੇ ਸਾਬਕਾ ਯੂਥ ਪ੍ਰਧਾਨ ਪ੍ਰਵੀਨ ਠਾਕੁਰ 100 ਪਰਿਵਾਰਾਂ ਸਮੇਤ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ‘ਤੇ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕੇਂਦਰ ਤੇ ਸੂਬੇ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਵੀ ਸਾਧੇ।