ਬਿੱਟੂ ਦਾ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂੰ ਨੂੰ ਵੱਡਾ ਚੈਲੰਜ਼ - Referendum 2022
🎬 Watch Now: Feature Video
ਚੰਡੀਗੜ੍ਹ: ਕਾਂਗਰਸ ਸਾਂਸਦ ਰਵਨੀਤ ਬਿੱਟੂ (Congress MP Ravneet Bittu) ਵੱਲੋਂ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂੰ (Gurpatwant Pannu) ਇੱਕ ਵਾਰ ਫੇਰ ਤੋਂ ਚੈਲੰਜ ਕੀਤਾ ਹੈ ਕਿ ਜੇ ਉਨ੍ਹਾਂ ਦੇ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਦਿਖਾਉਣ। ਇਸ ਮੌਕੇ ਬਿੱਟੂ ਨੇ ਕਿਹਾ ਕਿ ਪੰਨੂੰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਂਦੇ ਹੋਏ ਕਿਹਾ ਹੈ ਕਿ ਉਹ 2022 ਦੇ ਵਿੱਚ ਰੈਫਰੰਡਮ (Referendum 2022) ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬੰਦੇ ਨੂੰ ਸ਼ਰਮ ਆਉਣੀ ਚਾਹੀਦੀ ਹੈ। ਇਸ ਦੌਰਾਨ ਬਿੱਟੂ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਉਨ੍ਹਾਂ ਨੇ ਅੱਜ ਇਹ ਫੈਸਲਾ ਲਿਆ ਹੈ ਕਿ ਅਜਿਹੇ ਬੰਦਿਆਂ ਦਾ ਜੋ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਹੋਣ ਉਹ ਉਨ੍ਹਾਂ ਦੇ ਨਾਮੋੋ-ਨਿਸ਼ਾਨ ਮਿਟਾ ਦੇਣਗੇ।
Last Updated : Aug 31, 2021, 4:42 PM IST