ਗੁਰੂ ਤੇਗ ਬਹਾਦੁਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਬਟਾਲਾ ਪਹੁੰਚੇ ਬਿਕਰਮ ਮਜੀਠੀਆ - ਨੌਵੇਂ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ
🎬 Watch Now: Feature Video

ਗੁਰਦਾਸਪੁਰ: ਪਿੰਡ ਮਲਕਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਇਸ ਮੌਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਮਜੀਠੀਆ ਨੇ ਇਸ ਧਾਰਮਿਕ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਨੌਵੇਂ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਐਸਜੀਪੀਸੀ ਵਲੋ 21 ਫਰਵਰੀ ਨੂੰ ਵਿਸ਼ੇਸ਼ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਚੌਣਾਂ ਦੌਰਾਨ ਕਾਗਰਸੀਆਂ ਦੀ ਗੁੰਡਾਗਰਦੀ ਤੇ ਚੋਣ ਕਮਿਸ਼ਨ ਦੁਆਰਾ ਕੀਤੇ ਜਾ ਰਹੇ ਪੱਖਪਾਤ ਦੀ ਵੀ ਸਖ਼ਤ ਅਲੋਚਨਾ ਕੀਤੀ।