ਪਾਕਿਸਤਾਨ 'ਚ ਫਸੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਬਿਕਰਮ ਮਜੀਠੀਆ

🎬 Watch Now: Feature Video

thumbnail

By

Published : May 30, 2020, 4:40 PM IST

ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਕਾਰਨ ਅੰਮ੍ਰਿਤਸਰ ਦੇ ਕੁਝ ਪਰਿਵਾਰ ਪਾਕਿਸਤਾਨ ਵਿੱਚ ਫਸੇ ਹੋਏ ਹਨ। ਦੱਸ ਦਈਏ, ਜਿਹੜੇ ਪਰਿਵਾਰਾਂ ਦੇ ਲੋਕ ਪਾਕਿਸਤਾਨ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਮਿਲਣ ਲਈ ਅਕਾਲੀ ਆਗੂ ਬਿਕਰਮ ਮਜੀਠੀਆ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਰਿਵਾਰ ਛੇਤੀ ਹੀ ਭਾਰਤ ਪਰਤ ਜਾਣਗੇ। ਮਜੀਠੀਆ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਇਸ ਬਾਰੇ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਵਿਚ ਫਸੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਹੈ। ਇਸ ਬਾਰੇ ਇੱਕ ਪਰਿਵਾਰ ਨੇ ਦੱਸਿਆ ਕਿ ਉਸ ਦੇ ਮਾਪਿਆਂ ਸਮੇਤ ਪੰਜ ਲੋਕ ਇਸ ਵੇਲੇ ਪਾਕਿਸਤਾਨ ਵਿੱਚ ਹਨ ਤੇ ਉਨ੍ਹਾਂ ਦੀ ਦਵਾਈ ਖ਼ਤਮ ਹੋ ਗਈ ਹੈ ਜੋ ਕਿ ਉੱਥੇ ਮਿਲ ਵੀ ਨਹੀਂ ਰਹੀ ਹੈ। ਇਸ ਦੇ ਚਲਦਿਆਂ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.