ਕਾਂਗਰਸ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰੇ ਐਲਾਨ ਮਾਫ਼ੀਆ ਨੂੰ ਬੜਾਵਾ ਦੇਣ ਦੀ ਗੱਲ: ਮਜੀਠੀਆ - ਵਿਧਾਨ ਸਭਾ ਹਲਕਾ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਤਾਰ ਹੀ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਤੋਂ ਲੋਕ ਵੱਡੀ ਗਿਣਤੀ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਜਿੱਤਾ ਕੇ ਵਿਧਾਨ ਸਭਾ ਭੇਜਣਗੇ ਤੇ ਰਾਹੁਲ ਗਾਂਧੀ ਦਾ ਬੋਰੀਆ ਬਿਸਤਰ ਗੋਲ ਕਰਨਗੇ। ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ, ਇਸ ਤੋਂ ਸਾਫ਼ ਕਾਂਗਰਸ ਦਾ ਚਿਹਰਾ ਪਤਾ ਲੱਗਦਾ ਹੈ ਕਿ ਕਾਂਗਰਸ ਮਾਫ਼ੀਆ ਰਾਜ ਨੂੰ ਤੇ ਖ਼ਜ਼ਾਨਾ ਲੁੱਟਣ ਦੇ ਆਰੋਪੀਆਂ ਸਹਿ ਦੇ ਰਹੀ ਹੈ।