ਕਾਂਗਰਸ ਨੂੰ ਹੋਇਆ ਕਰੋ ਨਾ ਵਾਇਰਸ: ਮਜੀਠੀਆ
🎬 Watch Now: Feature Video
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ 5ਵੇਂ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਦਨ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਹੱਥਾਂ 'ਚ ਪੋਸਟਰ ਅਤੇ ਬੈਨਰ ਫੜੇ ਹੋਏ ਸਨ, ਜਿਨ੍ਹਾਂ 'ਤੇ ਲਿਖਿਆ ਸੀ, "ਚੀਨ 'ਚ ਹੋਇਆ ਕੋਰੋਨਾ ਵਾਇਰਸ ਅਤੇ ਕਾਂਗਰਸ ਸਰਕਾਰ ਨੂੰ ਹੋਇਆ ਕਰੋ ਨਾ ਵਾਇਰਸ।" ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਬੀਤੀ ਦਿਨੀਂ ਸਦਨ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕਰਕੇ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ ਸੀ ਕਿ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ 57 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਦਕਿ ਪਿਛਲੇ ਤਿੰਨ ਸਾਲਾਂ ਦੌਰਾਨ ਘਰ-ਘਰ ਨੌਕਰੀ ਸਕੀਮ ਤਹਿਤ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ ਦੀ ਅਸਲ ਗਿਣਤੀ ਸਿਰਫ਼ 33 ਹਜ਼ਾਰ ਹੈ।
Last Updated : Feb 27, 2020, 4:31 PM IST