ਡੀਜੀਪੀ ਦੀ ਆੜ 'ਚ ਮਜੀਠੀਆ ਨੇ ਗਾਂਧੀ ਪਰਿਵਾਰ ਨੂੰ ਘੇਰਿਆ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰ ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਤਿੱਖੇ ਵਾਰ ਕੀਤੇ। ਮਜੀਠੀਆ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਿਸ ਤਰ੍ਹਾਂ ਦਾ ਬਿਆਨ ਦਿੱਤਾ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਬਹੁਤ ਸਾਰੇ ਸ਼ਰਧਾਲੂ ਇਸ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ ਪਰ ਕੌਣ ਅੱਤਵਾਦੀ ਬਣਿਆ? ਉਨ੍ਹਾਂ ਕਿਹਾ ਕਿ ਆਖ਼ਿਰ ਅਜਿਹਾ ਕੀ ਕਾਰਨ ਹੈ ਕਿ ਡੀਜੀਪੀ ਦਿਨਕਰ ਗੁਪਤਾ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ ਤੇ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਸਾਹਮਣੇ ਰੱਖਣ। ਇਸ ਤੋਂ ਇਲਾਵਾ ਉਨ੍ਹਾਂ ਗਾਂਧੀ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਗਾਂਧੀ ਪਰਿਵਾਰ ਲਗਾਤਾਰ ਸਿੱਖ ਵਿਰੋਧੀ ਰਿਹਾ ਹੈ, ਇਸ ਲਈ ਉਨ੍ਹਾਂ ਦੀ ਸ਼ੈਅ 'ਤੇ ਹੀ ਡੀਜੀਪੀ ਵੱਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ 70 ਸਾਲਾਂ ਤੱਕ ਲਾਂਘਾ ਨਹੀ ਖੁੱਲ੍ਹਣ ਦਿੱਤਾ ਤੇ ਅੱਜ ਜੇ ਲਾਂਘਾ ਖੁੱਲ੍ਹ ਗਿਆ ਹੈ ਤਾਂ ਇਹ ਮੁੜ ਸਾਜ਼ਿਸ਼ ਰਚ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਨੇ 24 ਘੰਟਿਆ ਦੇ ਅੰਦਰ ਕੋਈ ਸਪਸ਼ਟੀਕਨ ਨਹੀਂ ਦਿੱਤਾ ਤਾਂ ਇਹ ਮੁੱਦਾ ਵਿਧਾਨ ਸਭਾ ‘ਚ ਚੁੱਕਾਂਗੇ ਅਤੇ ਉਨ੍ਹਾਂ ਸਮਾਂ ਇਜਲਾਸ ਦੀ ਕਾਰਵਾਈ ਨਹੀਂ ਚੱਲਣ ਦੇਵਾਂਗੇ।