ਪੀਯੂ ਦਾ ਚੋਣ ਅਖਾੜਾ: ਅਕਾਲੀਆਂ ਨੇ ਲਾਈ ਪੂਰੀ ਵਾਹ - ਪੀਯੂ ਦਾ ਚੋਣ ਅਖਾੜਾ
🎬 Watch Now: Feature Video
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ 6 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਨਾਲ ਅਕਾਲੀ ਦਲ ਵੀ ਯੂਨੀਵਰਸਿਟੀ ਪੱਧਰ 'ਤੇ ਆਪਣਾ ਹੱਥ ਅਜ਼ਮਾ ਰਿਹਾ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਅਕਾਲੀ ਦਲ ਯੂਥ ਲੈਵਲ ਦੇ ਸਮਰਥਕਾਂ ਅਤੇ ਵਰਕਰਾਂ ਨਾਲ ਬੈਠਕ ਕੀਤੀ। ਬਿਕਰਮ ਮਜੀਠੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 6 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਪਾਰਟੀ ਨੂੰ ਯੂਨੀਵਰਸਿਟੀ ਵਿੱਚ ਜੇਤੂ ਬਣਾਉਣ ਦਾ ਯਤਨ ਕੀਤਾ ਜਾਵੇ।