ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ - ਦਰਬਾਰ ਸਾਹਿਬ ਤਰਨਤਾਰਨ
🎬 Watch Now: Feature Video
ਤਰਨਤਾਰਨ: ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਨੇ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਸਬੰਧੀ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਨੇ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਸਨ ਜਿਨ੍ਹਾਂ ਦਾ ਭੋਗ ਸ਼ੁੱਕਰਵਾਰ ਸਵੇਰੇ ਪਾਇਆ ਗਿਆ ਤੇ ਫਿਰ ਰਾਗੀ ਸਿੰਘਾਂ ਨੇ ਕੀਰਤਨ ਕੀਤਾ।