ਧੂਮਧਾਮ ਨਾਲ ਮਨਾਇਆ ਦਸਮ ਪਿਤਾ ਦਾ ਪ੍ਰਕਾਸ਼ ਦਿਹਾੜਾ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਦੁਨੀਆ ਭਰ ਅੰਦਰ ਧੂਮਧਾਮ ਨਾਲ ਮਨਾਇਆ ਗਿਆ। ਸ਼ਹੀਦਾਂ ਦੀ ਧਰਤੀ ਉੱਤੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਅਤੇ ਢਾਡੀ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕੀਤਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਹਰ ਗੁਰਦੁਆਰਾ ਸਾਹਿਬ ਅੰਦਰ ਕਰਵਾਏ ਗਏ। ਉਨ੍ਹਾਂ ਨੇ ਕਿਹਾ ਕਿ ਜੋ ਕਿਸਾਨਾਂ ਅੰਦਰ ਭਾਵਨਾ ਤੇ ਜ਼ਜ਼ਬਾ ਹੈ, ਇਹ ਗੁਰੂ ਸਾਹਿਬ ਦੀ ਹੀ ਦੇਣ ਹੈ। ਗੁਰੂ ਸਾਹਿਬ ਨੇ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਜ਼ੁਲਮ ਖਿਲਾਫ ਲੜਨ ਦੀ ਤਾਕਤ ਬਖ਼ਸ਼ੀ ਸੀ।