ਅੰਮ੍ਰਿਤਸਰ 'ਚ ਮਨਾਇਆ ਗਿਆ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ - ਅੰਮ੍ਰਿਤਸਰ ਵਿੱਚ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ
🎬 Watch Now: Feature Video
ਅੰਮ੍ਰਿਤਸਰ: ਅੱਜ ਐਤਵਾਰ ਅੰਮ੍ਰਿਤਸਰ ਵਿੱਚ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਲਾਸ ਦੇ ਨਾਲ ਮਨਾਇਆ ਗਿਆ, ਉੱਥੇ ਹੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਤਸਵੀਰ ਅਤੇ ਉੱਪਰ ਫੁੱਲ ਮਹਿਲਾਵਾਂ ਪਹਿਨਾ ਕੇ ਅਤੇ ਢੋਲ ਵਜਾ ਕੇ ਅਤੇ ਮਿਠਾਈ ਵੰਡ ਕੇ ਖੁਸ਼ੀ ਮਨਾਈ ਗਈ। ਦੇਸ਼ ਦੀ ਆਜ਼ਾਦੀ ਦੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਸੁਭਾਸ਼ ਚੰਦਰ ਬੋਸ ਦੀ ਕੁਰਬਾਨੀ ਨੂੰ ਕੋਈ ਵੀ ਨਹੀਂ ਭੁੱਲ ਸਕਦਾ। ਉਥੇ ਹੀ ਉਨ੍ਹਾਂ ਦੀ ਕੁਰਬਾਨੀ ਨੂੰ ਵੇਖਦੇ ਹੋਏ ਦਿੱਲੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਇੱਕ ਵੱਡੀ ਪ੍ਰਤਿਮਾ ਸੁਭਾਸ਼ ਚੰਦਰ ਬੋਸ ਦੀ ਦਿੱਲੀ ਵਿੱਚ ਲਗਾਈ ਜਾ ਰਹੀ ਹੈ। ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਅੰਮ੍ਰਿਤਸਰ ਵਿੱਚ ਵੀ ਸੁਭਾਸ਼ ਚੰਦਰ ਬੋਸ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਅਰਪਿਤ ਕਰ ਆਜ਼ਾਦੀ ਘੁਲਾਟੀਆਂ ਵੱਲੋਂ ਸ਼ਰਧਾ ਭੇਂਟ ਕੀਤੀ ਗਈ। ਉਥੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਵੱਲੋਂ ਜੋ ਨੇਤਾ ਸੁਭਾਸ਼ ਚੰਦਰ ਬੋਸ ਜੀ ਵੱਲੋਂ ਕੀਤਾ ਗਿਆ ਹੈ, ਉਸ ਨੂੰ ਕੋਈ ਵੀ ਨਹੀਂ ਭੁੱਲ ਸਕਦਾ। ਉਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਦਾ ਉਨ੍ਹਾਂ ਵੱਲੋਂ ਵੀ ਧੰਨਵਾਦ ਕੀਤਾ ਗਿਆ। ਸਮਾਜ ਸੇਵੀ ਸੰਸਥਾ ਦੇ ਮੁਖੀ ਦਾ ਕਹਿਣਾ ਹੈ ਕਿ ਦੇਸ਼ ਵਿਚ ਜਿੰਨੇ ਵੀ ਨੇਤਾ ਹਨ, ਸਿਰਫ਼ ਆਪਣੀ ਜੇਬ ਭਰਨ ਵੱਲ ਹੀ ਧਿਆਨ ਰੱਖਦੇ ਹਨ। ਉਨ੍ਹਾਂ ਦਾ ਹੋਰ ਲੋਕਾਂ ਵੱਲ ਕੋਈ ਵੀ ਧਿਆਨ ਨਹੀਂ ਹੈ। ਉਨ੍ਹਾਂ ਨੂੰ ਸੁਭਾਸ਼ ਚੰਦਰ ਬੋਸ ਦੀ ਤੋਂ ਕੋਈ ਨਾ ਕੋਈ ਸਿੱਖ ਲੈਣੀ ਚਾਹੀਦੀ ਹੈ।