ਭਾਜਪਾ ਨੇ ਸਾੜਿਆ ਰਵਨੀਤ ਸਿੰਘ ਦਾ ਪੁਤਲਾ, ਸਾਹਮਣੇ ਹੀ ਕਿਸਾਨਾਂ ਮੋਦੀ ਵਿਰੁੱਧ ਕੀਤਾ ਪ੍ਰਦਰਸ਼ਨ

By

Published : Dec 31, 2020, 10:09 AM IST

thumbnail

ਸ੍ਰੀ ਮੁਕਤਸਰ ਸਾਹਿਬ: ਮਲੋਟ ਸ਼ਹਿਰ ਵਿੱਚ ਭਾਜਪਾ ਪਾਰਟੀ ਵੱਲੋਂ ਸੁਨੀਤਾ ਗਰਗ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ। ਦੂਜੇ ਪਾਸੇ ਹੀ ਕਿਸਾਨਾਂ ਨੇ ਭਾਜਪਾ ਆਗੂਆਂ ਸਾਹਮਣੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂ ਸੁਨੀਤਾ ਗਰਗ ਨੇ ਕਿਹਾ ਕਿ ਰਵਨੀਤ ਬਿੱਟੂ ਸੂਬੇ ਦਾ ਮਾਹੋਲ ਖ਼ਰਾਬ ਕਰਨ ਲਈ ਭੜਕੀਲੀ ਬਿਆਨਬਾਜ਼ੀ ਕਰ ਰਹੇ ਹਨ ਪਰ ਭਾਰਤੀ ਜਨਤਾ ਪਾਰਟੀ ਡਰਨ ਵਾਲੀ ਨਹੀਂ ਹੈ। ਉਨ੍ਹਾਂ ਦੀ ਪਾਰਟੀ ਵੱਲੋਂ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਗਏ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.