ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ, ਚੋਣਾਂ ਦੀ ਤਰੀਕ ਬਦਲਣ ਦੀ ਕੀਤੀ ਮੰਗ - ਪੰਜਾਬ 'ਚ ਵਿਧਾਨਸਭਾ ਚੋਣਾਂ
🎬 Watch Now: Feature Video
ਚੰਡੀਗੜ੍ਹ : ਪੰਜਾਬ 'ਚ ਵਿਧਾਨਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀ ਹੈ। ਇਸ ਦੇ ਚੱਲਦਿਆਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੁਣ ਭਾਜਪਾ ਵਲੋਂ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਭਾਜਪਾ ਆਗੂ ਸੁਭਾਸ਼ ਸ਼ਰਮਾ ਦਾ ਕਹਿਣਾ ਕਿ 16 ਫਰਵਰੀ ਨੂੰ ਗੁਰੂ ਰਵੀਦਾਸ ਜੀ ਦੀ ਜਯੰਤੀ ਹੈ, ਜਿਸ ਕਾਰਨ ਵੱਡੀ ਗਿਣਤੀ 'ਚ ਪੰਜਾਬ ਦੇ ਲੋਕ ਇਸ ਦਿਨ ਨੂੰ ਮਨਾਉਣ ਲਈ ਵਾਰਾਨਸੀ ਜਾ ਸਕਦੇ ਹਨ, ਜਿਸ ਕਾਰਨ ਉਹ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਣਗੇ। ਇਸ ਲਈ ਉਨ੍ਹਾਂ ਮੰਗ ਕੀਤੀ ਕਿ ਪੰਜਾਬ 'ਚ ਚੋਣਾਂ ਦੀ ਤਰੀਕ ਅੱਗੇ ਕੀਤੀ ਜਾਵੇ ਤਾਂ ਜੋ ਹਰ ਕੋਈ ਵੋਟ ਪਾ ਸਕੇ।