ਭਾਰਤੀ ਜਨਤਾ ਪਾਰਟੀ ਨੂੰ ਫਰੀਦਕੋਟ ਵਿੱਚ ਝਟਕਾ, ਜਿਲ੍ਹਾ ਪ੍ਰਧਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ - ਵਿਜੇ ਛਾਬੜਾ
🎬 Watch Now: Feature Video
ਫਰੀਦਕੋਟ: ਜ਼ਿਲ੍ਹੇ ਵਿੱਚ ਬੀਜੇਪੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਫਰੀਦਕੋਟ ਤੋਂ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਫਰੀਦਕੋਟ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ਼ ਸਿੰਘ ਰੋਮਾਣਾ ਨੇ ਵਿਜੇ ਛਾਬੜਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।