26 ਜਨਵਰੀ ਨੂੰ ਦਿੱਲੀ ਹਿੰਸਾ ਪਿਛੇ ਕੇਂਦਰ ਦੀ ਭਾਜਪਾ ਸਰਕਾਰ ਦਾ ਹੱਥ- ਜੈ ਕ੍ਰਿਸ਼ਨ ਸਿੰਘ ਰੋੜੀ - ਆਮ ਆਦਮੀ ਪਾਰਟੀ
🎬 Watch Now: Feature Video
ਹੁਸ਼ਿਆਰਪੁਰ:26 ਜਨਵਰੀ ਨੂੰ ਦਿੱਲੀ ਦੇ ਲਾਲ ਕਿੱਲ੍ਹੇ 'ਤੇ ਹੋਏ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੀਪ ਸਿੱਧੂ ਦੀ ਗ੍ਰਿਫ਼ਤਾਰੀ 'ਤੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਉਦੋਂ ਤੋਂ ਹੀ ਕੇਂਦਰ ਸਰਕਾਰ ਇਸ ਨੂੰ ਬੰਦ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹਿੰਸਾ ਲਈ ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਉਨ੍ਹਾਂ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੇ ਹਰ ਵਰਗ ਦੇ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਟਰੈਕਟਰ ਪਰੇਡ ਵਾਲੇ ਦਿਨ ਜਦ ਕਿਸਾਨ ਆਪਣੇ ਸਹੀ ਰੂਟ 'ਤੇ ਜਾ ਰਹੇ ਸਨ ਤਾਂ ਪੁਲਿਸ ਨੇ ਕਿਸਾਨਾਂ ਨੂੰ ਗੁਮਰਾਹ ਕਰ ਉਨ੍ਹਾਂ ਨੂੰ ਲਾਲ ਕਿੱਲ੍ਹੇ ਤੱਕ ਭੇਜਿਆ।ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਦੋਸ਼ੀਆਂ ਦਾ ਪਤਾ ਲੱਗ ਸਕੇ।