ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਭਾਜਪਾ ਆਗੂ ਦਾ ਹੋਇਆ ਵਿਰੋਧ
🎬 Watch Now: Feature Video
ਫਿਰੋਜ਼ਪੁਰ: ਕਿਸਾਨ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਸਭ ਦੇ ਚੱਲਦਿਆਂ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਸ ਸਭ ਦੇ ਚੱਲਦਿਆਂ ਫਿਰੋਜ਼ਪੁਰ ਪ੍ਰੈਸ ਕਲੱਬ 'ਚ ਪ੍ਰੈੱਸ ਨੂੰ ਸੰਬੋਧਨ ਕਰਨ ਪਹੁੰਚੇ ਭਾਜਪਾ ਆਗੂ ਨੂੰ ਕਿਸਾਨਾਂ ਦੀ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵਲੋਂ ਵੱਡ ਗਿਣਤੀ 'ਚ ਪੁਲਿਸ ਬਲ ਤੈਨਾਤ ਕਰਨਾ ਪਿਆ। ਕਿਸਾਨਾਂ ਦਾ ਕਹਿਣਾ ਕਿ ਭਾਜਪਾ ਆਗੂ ਕਿਸਾਨਾਂ ਦਾ ਸਾਥ ਨਹੀਂ ਦੇ ਰਹੇ, ਜਿਸ ਕਾਰਨ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਇਹ ਵਿਰੋਧਤਾ ਜਾਰੀ ਰਹੇਗੀ।