ਭਾਜਪਾ ਆਗੂ ਦਾ ਕਾਂਗਰਸੀ ਕਲੇਸ਼ ’ਤੇ ਵੱਡਾ ਬਿਆਨ
🎬 Watch Now: Feature Video
ਚੰਡੀਗੜ੍ਹ: ਸੂਬਾ ਕਾਂਗਰਸ ਵਿਚਕਾਰ ਚੱਲ ਰਹੀ ਆਪਸੀ ਤਕਰਾਰ (Punjab Congress feud) ਨੂੰ ਲੈਕੇ ਵਿਰੋਧੀਆਂ ਪਾਰਟੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਪੰਜਾਬ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਭਾਜਪਾ ਆਗੂ ਵੱਲੋਂ ਡਿਪਟੀ ਸੀਐਮ ਰੰਧਾਵਾ ਵੱਲੋਂ ਅਸਤੀਫੇ ਦੀ ਪੇਸ਼ਕਸ਼ ਨੂੰ ਲੈਕੇ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਜੀਵਨ ਗੁਪਤਾ ਨੇ ਕਿਹਾ ਕਿ ਜੋ ਕਾਂਗਰਸ ਵਿੱਚ ਕਲੇਸ਼ ਚੱਲ ਰਿਹਾ ਹੈ ਇਸਦਾ ਸਿਹਰਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਪਸੀ ਲੜਾਈ ਸਿਖਰ ’ਤੇ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪਿਛਲੇ ਦਿਨਾਂ ਚ ਸਾਹਨੇਵਾਲ ਰੈਲੀ ਚ ਮੰਤਰੀ ਉੱਤੇ 3 ਕਰੋੜ ਰੁਪਏ ਦੇ ਘਪਲੇ ਦਾ ਇਲਜ਼ਾਮ ਲਗਾਇਆ ਸੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਜਿੰਨ੍ਹਾਂ ਲੋਕਾਂ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇਗੀ ਜਾਂ ਨਹੀਂ।